“ਘਟਨਾ ਹੋਈ ਸੀਸੀਟੀਵੀ ਵਿੱਚ ਕੈਦ,,,,
ਪੁਲਿਸ ਮੌਕੇ ਤੇ ਪਹੁੰਚ ਕੇ ਕਰ ਰਹੀ ਜਾਂਚ”,,
ਨੌਸ਼ਹਿਰਾ ਪੰਨੂੰਆਂ 17 ਅਪ੍ਰੈਲ ( ਜਗਜੀਤ ਸਿੰਘ ਬੱਬੂ ) ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਨੁਸ਼ਹਿਰਾ ਪੰਨੂੰਆਂ ਵਿਖੇ ਕੁੱਝ ਅਣਪਛਾਤੇ ਲੋਕਾਂ ਵਲੋਂ ਵਲੋਂ ਹਥਿਆਰਾਂ ਦੀ ਨੋਕ ਤੇ ਇੱਕ ਮੈਡੀਕਲ ਸਟੋਰ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਮੈਡੀਕਲ ਸਟੋਰ ਤੋਂ ਹਜਾਰਾਂ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ
ਮੈਡੀਕਲ ਸਟੋਰ ਤੇ ਕੰਮ ਕਰਦੇ ਲੜਕੇ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ਤੇ ਸਾਡੀ ਦੁਕਾਨ ਅੰਦਰ ਦਾਖਲ ਹੋ ਕੇ ਨਗਦੀ ਕੈਸ਼ ਲੁੱਟ ਕੇ ਲੈ ਗਏ । ਉਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਇਤਲਾਹ ਦੇ ਦਿੱਤੀ ਹੈ,,
ਨੌਸ਼ਰਿਰਾ ਪੰਨੂਆ ਚੌਕੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ, ਅਸੀਂ ਮੌਕਾ ਦੇਖ ਐਫ ਆਈ ਆਰ ਦਰਜ ਕਰ ਲਈ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।