Home » ਧਾਰਮਿਕ » ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ।

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ।

38 Views

ਕਪੂਰਥਲਾ 25 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਪੂਰਥਲਾ ਦਾ ਸਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤੱਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਮੁੱਖ ਸੇਵਾਦਾਰ ਬਾਬਾ ਹਰਨਾਮ ਸਿੰਘ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਬੱਤਰਾ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ ਖਜਾਨਚੀ ਮਨਜੀਤ ਸਿੰਘ ਸੱਚਦੇਵਾ ਬੋਹੜ ਸਿੰਘ ਜੀ ਉੱਦਮ ਉਪਰਾਲੇ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਇਸ ਵਿੱਚ ਪੰਥ ਦੇ ਉਘੇ ਵਿਦਵਾਨ ਕਥਾਵਾਚਕ ਗੁਰਦੁਆਰਾ ਦੂੱਖ ਨਿਵਾਰਨ ਸਾਹਿਬ ਪਟਿਆਲਾ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਿ੍ਤਪਾਲ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਤੇ ਗੁਰੂ ਜੀ ਦੇ ਜੀਵਨ ਇਤਿਹਾਸ ਤੇ ਵਿਦਵਤਾ ਭਰਪੂਰ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗੁਰਬਾਣੀ ਕੀਰਤਨ ਦੁਆਰਾ ਭਾਈ ਵਰਿਆਮ ਸਿੰਘ ਕਪੂਰ ਗੁਰੂ ਨਾਨਕ ਨਿਸ਼ਕਾਮ ਕੀਰਤਨ ਜੱਥਾ ਤੇ ਗੁਰਦੁਆਰਾ ਤੱਪ ਅਸਥਾਨ ਦੇ ਭਾਈ ਤਰਲੋਕ ਸਿੰਘ ਨੇ ਸੰਗਤਾਂ ਨੂੰ ਨਿਹਾਲ ਕੀਤਾ ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ ਨੇ ਨਿਭਾਈ ਤੇ ਪ੍ਰਕਾਸ਼ ਦਿਹਾੜੇ ਤੇ ਮੁਬਾਰਕ ਵਾਦ ਦਿਤੀ ਸੰਗਤਾਂ ਦਾ ਧੰਨਵਾਦ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬੱਤਰਾ ਨੇ ਕੀਤਾ ਸਮਾਗਮ ਦੌਰਾਨ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ ਕੀਰਤਨੀ ਜੱਥਿਆਂ ਤੇ ਹੋਰਨਾਂ ਨੂੰ ਬਾਬਾ ਹਰਨਾਮ ਸਿੰਘ ਜਥੇਦਾਰ ਸੁਖਜਿੰਦਰ ਸਿੰਘ ਜਥੇਦਾਰ ਜਸਵਿੰਦਰ ਸਿੰਘ ਬੱਤਰਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਸਮਾਗਮ ਵਿੱਚ ਬਾਬਾ ਹਰਨਾਮ ਸਿੰਘ ਜਥੇਦਾਰ ਸੁਖਜਿੰਦਰ ਸਿੰਘ ਜਥੇਦਾਰ ਜਸਵਿੰਦਰ ਸਿੰਘ ਬੱਤਰਾ ਪ੍ਰਧਾਨ ਹਰਬੰਸ ਸਿੰਘ ਬੱਤਰਾ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ ਖਜਾਨਚੀ ਮਨਜੀਤ ਸਿੰਘ ਸੱਚਦੇਵਾ ਬੋਹੜ ਸਿੰਘ ਸੁਖਜੀਤ ਸਿੰਘ ਵਾਲੀਆ ਪ੍ਰੀਤਪਾਲ ਸਿੰਘ ਸੋਨੂੰ ਸਾਧੂ ਸਿੰਘ ਨਿਰਮਲ ਸਿੰਘ ਅਮਨਜੋਤ ਸਿੰਘ ਵਾਲੀਆ ਇੰਦਰਪਾਲ ਸਿੰਘ ਭਾਟੀਆ ਕੰਵਲਜੀਤ ਸਿੰਘ ਵਿੱਕੀ ਸਵਰਨ ਸਿੰਘ ਜਸਬੀਰ ਸਿੰਘ ਗੁਰਵਿੰਦਰ ਸਿੰਘ ਹਰਵੰਤ ਸਿੰਘ ਸੱਚਦੇਵਾ ਜਸਪ੍ਰੀਤ ਸਿੰਘ ਸੱਚਦੇਵਾ ਭੁਪਿੰਦਰ ਸਿੰਘ ਗਗਨਦੀਪ ਸਿੰਘ ਰਵਨੀਤ ਸਿੰਘ ਗੁਰਬਖਸ਼ ਸਿੰਘ ਕਾਲਾ ਸੁਰਜੀਤ ਸਿੰਘ ਵਿੱਕੀ ਮਨਪ੍ਰੀਤ ਸਿੰਘ ਭਾਟੀਆ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?