ਅੰਮ੍ਰਿਤਸਰ , 1 ਮਈ ( ਮੰਗਲ ਸਿੰਘ ਕੈੰਰੋੰਵਾਲ ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। 1985 ’ਚ ਭਰਤੀ ਹੋਏ ਸ. ਆਹਲੀ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਕੇਵਲ ਸਿੰਘ ਨੇ ਸ. ਮਹਿੰਦਰ ਸਿੰਘ ਆਹਲੀ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸ. ਆਹਲੀ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਸ. ਬਲਦੇਵ ਸਿੰਘ ਕਲਿਆਣ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਨਿਰਵੈਲ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਦਿਆਲ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ ਸਮੇਤ ਸ. ਆਹਲੀ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਚੰਨਣ ਸਿੰਘ, ਸ. ਗੁਰਦੀਪ ਸਿੰਘ, ਸ. ਜਗਤਾਰ ਸਿੰਘ, ਸ. ਸਰਦੂਲ ਸਿੰਘ, ਸ. ਸੁਖਚੈਨ ਸਿੰਘ, ਸ. ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।
Author: Gurbhej Singh Anandpuri
ਮੁੱਖ ਸੰਪਾਦਕ