ਆਦਮਪੁਰ ਦੋਆਬਾ 5 ਮਈ ( ਮਨਪ੍ਰੀਤ ਕੌਰ ) ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕੀਤਾ ਗਿਆ। ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਪਿੱਛਲੇ ਲੰਮੇ ਸਮੇਂ ਤੋਂ ਸਮੂਹ ਐਨ ਆਰ ਆਈ ਵੀਰਾਂ ਭੈਣਾਂ ਅਤੇ ਇਲਾਕੇ ਦੀਆਂ ਸਾਧ ਸੰਗਤਾਂ ਦੇ ਪੂਰਣ ਸਹਿਯੋਗ ਨਾਲ ਹਰੇਕ ਮਹੀਨੇ ਹੀ ਮਹੀਨਾ ਵਾਰ ਰਾਸ਼ਨ ਵੰਡਣ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਕਾਰਜ ਕਰਨ ਵਿੱਚ ਹਮੇਸ਼ਾ ਮੋਹਰੀ ਰਹਿੰਦੀ ਹੈ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰ ਨਾਲ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਭਾਈ ਸੁਖਜੀਤ ਸਿੰਘ ਸੇਵਾਦਾਰ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਨੇ ਸਾਂਝੇ ਤੌਰ ਤੇ ਕੀਤਾ।
ਉਹਨਾਂ ਨੇਂ ਗੱਲਬਾਤ ਦੌਰਾਨ ਦੱਸਿਆ ਕਿ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਅਤੇ ਐਨ ਆਰ ਆਈ ਵੀਰਾਂ ਦੇ ਵੱਡਮੁੱਲੇ ਯੋਗਦਾਨ ਨਾਲ਼ ਹੀ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਬੇਹੱਦ ਲੋੜਵੰਦ ਪਰਿਵਾਰਾਂ ਦੀ ਆਰਥਿਕ ਮੱਦਦ ਲਈ ਨਿਰੰਤਰ ਸੇਵਾਵਾਂ ਜਾਰੀ ਹਨ । ਇਸ ਦੋਰਾਨ ਸੰਸਥਾ ਵੱਲੋਂ ਮਈ ਮਹੀਨੇ ਵਿੱਚ 66 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਗਿਆ , ਜਿਸ ਦਾ ਕੁੱਲ ਖਰਚਾ ਤਕਰੀਬਨ 99000 ਰੁਪਏ ਕੀਤਾ ਗਿਆ ।
ਇਸੇ ਦੌਰਾਨ ਇਕ ਵੀਰ ਦੇ ਵੱਡੇ ਵੱਡੇ ਜ਼ਖਮਾਂ ਨੂੰ ਦੇਖਦਿਆਂ ਹੋਇਆਂ ਉਸ ਨੂੰ ਤਪ ਦੀ ਗਰਮੀ ਵਿੱਚ ਸਕੂਨ ਦਿਵਾਉਣ ਲਈ ਇਕ ਪੱਖੇ ਦੀ ਸੇਵਾ ਕੀਤੀ ਗਈ ਜਿਸ ਦਾ ਕੁੱਲ ਖਰਚਾ 1450/- ਰੁਪਏ ਕੀਤਾ ਗਿਆ ਹੈ ਉੱਥੇ ਹੀ ਉਹਨਾਂ ਨੇ ਇਹੋ ਜਿਹੇ ਵੱਡਮੁੱਲੇ ਉਪਰਾਲਿਆਂ ਵਿੱਚ ਆਪਣਾਂ ਨਿਰੰਤਰ ਬੇਸ਼ਕੀਮਤੀ ਯੋਗਦਾਨ ਪਾਉਣ ਵਾਲੇ ਸਮੂਹ ਐਨ ਆਰ ਆਈ ਵੀਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ