ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿੱਚ ਫੇਲ੍ਹ ਹੋ ਗਈ ਹੈ । ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ Stanozolol ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਜਿਸ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ ਵੱਲੋਂ ਉਸਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਪਾਏ ਜਾਣ ‘ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ ।
ਪਾਬੰਦੀਸ਼ੁਦਾ ਪਦਾਰਥ (ਸਟੈਨੋਜ਼ੋਲੋਲ) ਦੀ ਮੌਜੂਦਗੀ/ਵਰਤੋਂ ਲਈ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਹ ਪਦਾਰਥ ‘ਵਿਸ਼ਵ ਅਥਲੈਟਿਕਸ’ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਹੈ । ਜਿਸ ਕਾਰਨ ਵਿਸ਼ਵ ਅਥਲੈਟਿਕਸ ਡੋਪਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਟ੍ਰਾਇਲ ਪੂਰਾ ਹੋਣ ਤੱਕ ਖਿਡਾਰੀ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੰਦਾ ਹੈ ।