ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਬਾਣੀ ਸੰਥਿਆ ਦੀ ਹੋਈ ਅਰੰਭਤਾ
ਹੁਸੈਨਪੁਰ, 6 ਮਈ ( ਤਰਲੋਚਨ ਸਿੰਘ ਸੋਢੀ )-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ 100 ਸਾਲਾ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਸੰਥਿਆ ਆਰੰਭ ਕਰਵਾਈ ਗਈ। ਇਸ ਗੁਰਬਾਣੀ ਸੰਥਿਆ ਦੀ ਅਰੰਭਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਜਿਨ੍ਹਾਂ ਗੁਰਬਾਣੀ ਸੰਥਿਆ ਦੀ ਅਰੰਭਤਾ ਕਰਵਾਉਣ ਉਪਰੰਤ ਇਕੱਤਰ ਗੁਰੂ ਘਰ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਘਰਾਂ ਵਿਚ ਪ੍ਰਸ਼ਾਦੇ ਦੇ ਲੰਗਰ ਲਗਾਉਣ ਦੇ ਨਾਲ ਗੁਰੂ ਸ਼ਬਦ ਦੇ ਵੀ ਲੰਗਰ ਲਗਾਉਣੇ ਚਾਹੀਦੇ ਹਨ ਤਾਂ ਹੀ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਪ੍ਰਚਾਰ ਘਰ ਘਰ ਵਿਚ ਪਹੁੰਚਾਉਣ ਵਿਚ ਸਫਲ ਹੋ ਸਕਦੇ ਹਾਂ । ਉਨ੍ਹਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਉਣ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੀ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਦੀ ਪ੍ਰਬੰਧਕ ਕਮੇਟੀ ਵਲੋਂ ਐਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੀ ਸਾਹਿਬ ਅਤੇ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਪਹੁੰਚਣ ‘ਤੇ ਜੀ ਆਇਆ ਕਹਿੰਦਿਆਂ ਕਮੇਟੀ ਦੇ ਪ੍ਰਧਾਨ ਭਾਈ ਜਗੀਰ ਸਿੰਘ ਅਤੇ ਜਨਰਲ ਸਕੱਤਰ ਭਾਈ ਉੱਜਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਲਾਕੇ ਭਰ ਵਿਚ ਸਿੱਖ ਧਰਮ ਦੇ ਪ੍ਰਚਾਰ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਘਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਰਿਯਾਦਾ ਅਨੁਸਾਰ ਗੁਰੂ ਸਾਹਿਬਾਨ ਦੇ ਅਵਤਾਰ ਦਿਹਾੜੇ ਵੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।
ਇਸ ਸਮਾਗਮ ਵਿੱਚ ਗੁਰਬਾਣੀ ਦੀ ਸੰਥਿਆ ਭਾਈ ਸੁਰਜੀਤ ਸਿੰਘ ਸਭਰਾ ਹੈਡਗ੍ਰੰਥੀ ਬੇਰ ਸਾਹਿਬ ਹਰਜੀਤ ਸਿੰਘ ਕਰਵਾਉਣਗੇ ।
ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਧਾਨ ਭਾਈ ਜਗੀਰ ਸਿੰਘ, ਜਨਰਲ ਸਕੱਤਰ ਭਾਈ ਉੱਜਲ ਸਿੰਘ, ਮੀਤ ਪ੍ਰਧਾਨ ਭਾਈ ਮਨਦੀਪ ਸਿੰਘ, ਮੀਤ ਸਕੱਤਰ ਭਾਈ ਰਜਿੰਦਰ ਸਿੰਘ, ਕੈਸ਼ੀਅਰ ਭਾਈ ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਮਨਮੋਹਨ ਸਿੰਘ, ਐਸ ਜੀ ਪੀ ਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਸਪਾਲ ਸਿੰਘ ਸੇਖੋਂ, ਗੋਰਾ ਸਿੰਘ ਮੈਨੇਜਰ ਸ੍ਰੀ ਬੇਰ ਸਾਹਿਬ, ਐਸ ਜੀ ਪੀ ਸੀ ਮੈਂਬਰ ਗੁਰਪ੍ਰੀਤ ਰੂਹੀ, ਇੰਦਰਜੀਤ ਸਿੰਘ ਸੈਦੋਵਾਲ, ਸਵਰਨ ਸਿੰਘ, ਦਵਿੰਦਰ ਸਿੰਘ ਢੱਪਈ, ਹਰਜਿੰਦਰ ਸਿੰਘ, ਹਰਬੰਸ ਸਿੰਘ, ਮਹਿੰਦਰ ਸਿੰਘ, ਦਲਜੀਤ ਸਿੰਘ, ਸਤਵੀਰ ਸਿੰਘ, ਤਰਸੇਮ ਸਿੰਘ, ਰਜਿੰਦਰ ਸਿੰਘ, ਪੰਡਿਤ ਰਮੇਸ਼ਵਰ, ਬਲਤੇਜਪੁਰੀ, ਅਮਰੀਕ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ ਤੋਂ ਇਲਾਵਾ ਇਲਾਕੇ ਭਰਦੇ ਗੁਰੂ ਘਰਾਂ ਦੇ ਗ੍ਰੰਥੀ ਸਹਿਬਾਨ ਅਤੇ ਵੱਡੀ ਗਿਣਤੀ ਵਿਚ ਗੁਰੂ ਘਰ ਦੀਆਂ ਸ਼ਰਧਾਲੂ ਸੰਗਤਾਂ ਹਾਜ਼ਰ ਸਨ।