Home » ਅੰਤਰਰਾਸ਼ਟਰੀ » CM ਭਗਵੰਤ ਮਾਨ ਨੇ ਖੁਦ ਕਰਵਾਇਆ ਸੀ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਸਟਿੰਗ ਆਪ੍ਰੇਸ਼ਨ, ਇਵੇਂ ਆਇਆ ਅੜਿਕੇ

CM ਭਗਵੰਤ ਮਾਨ ਨੇ ਖੁਦ ਕਰਵਾਇਆ ਸੀ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਸਟਿੰਗ ਆਪ੍ਰੇਸ਼ਨ, ਇਵੇਂ ਆਇਆ ਅੜਿਕੇ

38 Views

ਚੰਡੀਗੜ੍ਹ 24 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸਿਹਤ ਵਿਭਾਗ ਦੇ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਇੱਕ ਠੇਕੇ ਵਿੱਚ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਬਰਖਾਸਤ ਕਰ ਦਿੱਤਾ ਹੈ।

ਪੰਜਾਬ ਪੁਲਿਸ ਨੇ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਚਰਚਾ ਹੈ ਕਿ ਵਿਜੇ ਸਿੰਗਲਾ ਆਖਰ ਕਿਵੇਂ ਅੜਿੱਕੇ ਆਇਆ ? ਖਾਸ ਗੱਲ ਹੈ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਨਾਅਰਾ ਦੇਣ ਵਾਲੇ ਸੀਐਮ ਭਗਵੰਤ ਮਾਨ ਨੇ ਖੁਦ ਸਟਿੰਗ ਆਪ੍ਰੇਸ਼ਨ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਚਾਹੇ ਕੋਈ ਵੀ ਹੋਏ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਏਗਾ।

ਕਰੀਬ 10 ਦਿਨ ਪਹਿਲਾਂ ਇੱਕ ਅਧਿਕਾਰੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਜੇ ਸਿੰਗਲਾ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮਗਰੋਂ ਸੀਐਮ ਭਗਵੰਤ ਮਾਨ ਨੇ ਖੁਦ ਅਫ਼ਸਰ ਦੀ ਮਦਦ ਨਾਲ ਇੱਕ ਸਟਿੰਗ ਆਪ੍ਰੇਸ਼ਨ ਕਰਵਾਇਆ, ਜਿਸ ‘ਚ ਸਪੱਸ਼ਟ ਹੋ ਗਿਆ ਕਿ ਸਿਹਤ ਵਿਭਾਗ ਮੰਤਰੀ ਵਿਜੇ ਸਿੰਗਲਾ ਤੇ ਉਨ੍ਹਾਂ ਦੀ ਖਾਸ ਪਛਾਣ ਵਾਲੇ ਇੱਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਹਨ।

ਇਸ ਦੀ ਰਿਕਾਰਡਿੰਗ ਤੇ ਸਾਰੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਵਾਈ ਕੀਤੀ ਹੈ ਤੇ ਨਾਲ ਹੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਾਫ਼ ਕਹਿ ਦਿੱਤਾ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਫ਼ ਦਸ ਦਿਨਾਂ ਵਿੱਚ ਕਾਰਵਾਈ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ, ਇਹ ਅਫ਼ਸਰਾਂ ਲਈ ਕਿਸੇ ਪ੍ਰੇਰਨਾ ਤੋਂ ਘੱਟ ਨਹੀਂ ਹੈ, ਪੰਜਾਬ ਵਿੱਚ ਅਜਿਹੀ ਕਾਰਵਾਈ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?