49 Views
ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।
ਚੰਡੀਗੜ੍ਹ 24 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।
Author: Gurbhej Singh Anandpuri
ਮੁੱਖ ਸੰਪਾਦਕ