27 Views
ਚੰਡੀਗੜ੍ਹ,31 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ )। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਗਏ ਆਪਣੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਸਪੱਸ਼ਟੀਕਰਨ ਦਿੱਤਾ ਹੈ।ਡੀਜੀਪੀ ਭਵਰਾ ਇਹ ਸਪੱਸ਼ਟੀਕਰਨ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਮੈਂ ਕਦੇ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ । ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਮੀਡੀਆਂ ਦੇ ਇਕ ਹਿੱਸੇ ਵੱਲੋ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਦਿਲ ਵਿੱਚ ਸਿੱਧੂ ਮੂਸੇਵਾਲਾ ਲਈ ਬਹੁਤ ਸਨਮਾਨ ਹੈ।
Author: Gurbhej Singh Anandpuri
ਮੁੱਖ ਸੰਪਾਦਕ