ਚੰਡੀਗੜ੍ਹ – ਨਜ਼ਰਾਨਾ ਨਿਊਜ਼ ਨੈੱਟਵਰਕ
ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਦੌਰੇ ’ਤੇ ਆਉਣਗੇ। ਅਮੀਤ ਸ਼ਾਹ ਦੇ ਦੌਰੇ ਨੂੰ ਲੈ ਕੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋਏ ਰਾਣਾ ਸੋਢੀ ਨੇ ਇੱਕ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਵੱਡੇ ਆਗੂ ਭਾਜਪਾ ਚ ਸ਼ਾਮਲ ਹੋਣਗੇ। ਇਸ ਬਿਆਨ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ।
ਅਮਿਤ ਸ਼ਾਹ ਦੇ ਦੌਰੇ ਦੇ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਪਾਰਟੀ ਦੇ ਦੋ ਵੱਡੇ ਹਿੰਦੂ ਚਿਹਰੇ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਸਾਹਮਣੇ ਆ ਰਿਹਾ ਹੈ ਕਿ ਓਪੀ ਸੋਨੀ ਅਤੇ ਰਾਜ ਕੁਮਾਰ ਵੇਰਕਾ ਕਾਂਗਰਸ ਛੱਡ ਬੀਜੇਪੀ ਚ ਸ਼ਾਮਲ ਹੋ ਸਕਦੇ ਹਨ।