ਪੁਲਿਸ ਨੇ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫਤਕਾਰ ਕਰ ਲਿਆ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਧਾਰੀਵਾਲ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਵੱਲੋਂ ਖੁੰਡਾ ਮੋੜ ‘ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ।