ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ‘ਚ ਸਮੂਹ ਪੋਲਿੰਗ ਸਟਾਫ਼ ਨੂੰ ਹਦਾਇਤ ਜਾਰੀ ਕੀਤੀ ਹੈ ਕਿ 23 ਜੂਨ ਨੂੰ ਪੋਲਿੰਗ ਵਾਲੇ ਦਿਨ ਲੋਕ ਸਭਾ ਹਲਕਾ ਸੰਗਰੂਰ ਦੇ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ਅੰਦਰ ਪ੍ਰਾਈਵੇਟ ਵਾਹਨਾਂ ਦੇ ਦਾਖ਼ਲੇ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਪੋਲਿੰਗ ਬੂਥ ਦੇ 100 ਮੀਟਰ ਦੇ ਦਾਇਰੇ ਅੰਦਰ ਕੋਈ ਵੀ ਰਾਜਸੀ ਪਾਰਟੀ ਜਾਂ ਉਮੀਦਵਾਰ ਜਾਂ ਕੋਈ ਵਰਕਰ ਕਿਸੇ ਵੀ ਤਰ੍ਹਾਂ ਦੀ ਚੋਣ ਸਮੱਗਰੀ ਜਿਵੇਂ ਪੋਸਟਰ, ਬੈਨਰ, ਝੰਡੇ, ਸੰਕੇਤ ਆਦਿ ਨਹੀਂ ਲਗਾ ਸਕੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।