Home » ਅੰਤਰਰਾਸ਼ਟਰੀ » ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾਉਣ ਦੀ ਅਪੀਲ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾਉਣ ਦੀ ਅਪੀਲ

40 Views

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਬੱਝੇਗਾ ਪੰਥਕ ਰਾਜਨੀਤੀ ਦਾ ਮੁੱਢ – ਭਾਈ ਰਣਜੀਤ ਸਿੰਘ

ਪੰਜਾਬੀਆਂ ਦੀ ਵੋਟ ਦਾ ਅਸਲ ਹੱਕਦਾਰ ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, 22 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਖ਼ਾਲਿਸਤਾਨੀ ਜਰਨੈਲ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜਣ ਤਾਂ ਜੋ ਸਿੱਖ ਕੌਮ ਅਤੇ ਪੰਜਾਬ ਨਾਲ ਹੋ ਰਹੇ ਜ਼ੁਲਮ, ਧੱਕੇ ਤੇ ਬੇਇਨਸਾਫ਼ੀਆਂ ਵਿਰੁੱਧ ਵੱਡੇ ਪੱਧਰ ਉੱਤੇ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਸਮੁੱਚੇ ਖ਼ਾਲਸਾ ਪੰਥ ਅਤੇ ਪੰਜਾਬ ਦੀ ਜਿੱਤ ਹੋਵੇਗੀ ਤੇ ਪੰਥਕ ਰਾਜਨੀਤੀ ਦਾ ਮੁੜ ਤੋਂ ਮੁੱਢ ਬੱਝੇਗਾ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬਾਦਲਕਿਆਂ, ਕਾਂਗਰਸੀਆਂ ਤੇ ਭਾਜਪਾਈਆਂ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਹੈ ਤੇ ਪੰਜਾਬ ਨੂੰ ਕੰਗਾਲੀ ਦੇ ਰਾਹ ਉੱਤੇ ਖੜ੍ਹਾ ਕਰ ਦਿੱਤਾ ਹੈ। ਪੰਜਾਬ ਨੂੰ ਬਚਾਉਣ ਲਈ ਸਰਦਾਰ ਸਿਮਰਨਜੀਤ ਸਿੰਘ ਮਾਨ ਹੀ ਯੋਗ, ਸਫ਼ਲ, ਬੇਦਾਗ, ਈਮਾਨਦਾਰ, ਨਿਧੜਕ ਤੇ ਦਲੇਰ ਆਗੂ ਹਨ ਜੋ ਪੰਥ ਅਤੇ ਪੰਜਾਬ ਹਿਤੈਸ਼ੀ ਹਨ ਤੇ ਦਿੱਲੀ ਦਰਬਾਰ ਵਿਰੁੱਧ ਜੂਝਣ ਦੀ ਹਿੰਮਤ ਅਤੇ ਜਜ਼ਬਾ ਰੱਖਦੇ ਹਨ। ਫ਼ੈਡਰੇਸ਼ਨ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਦੇ ਕੇ ਪੰਜਾਬੀਆਂ ਨੇ ਇੱਕ ਵਾਰ ਫੇਰ ਵੱਡਾ ਧੋਖਾ ਖਾਧਾ ਹੈ, ਇਹ ਪਾਰਟੀ ਸਿਰਫਿਰਿਆਂ ਦੀ ਪਾਰਟੀ ਹੈ ਤੇ ਆਰ ਐਸ ਐਸ ਦੀ ਬੀ ਟੀਮ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ ਹੈ ਜਿਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਆਸ ਕਰਨੀ ਮੂਰਖਤਾ ਹੈ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਸਿੱਖ ਕੌਮ ਲਈ ਬਹੁਤ ਵੱਡੀ ਕੁਰਬਾਨੀ ਹੈ, ਉਹ ਪਰਬਤ ਵਾਂਗ ਆਪਣੇ ਸਟੈਂਡ ਉੱਤੇ ਦ੍ਰਿੜ ਹਨ, ਉਹਨਾਂ ਪੰਥ ਅਤੇ ਪੰਜਾਬ ਦੇ ਉੱਜਲੇ ਭਵਿੱਖ ਲਈ ਜੇਲ੍ਹਾਂ ਕੱਟੀਆਂ ਤੇ ਤਸ਼ੱਦਦ ਝੱਲੇ ਹਨ। ਉਹਨਾਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਜਾਰੀ ਰੱਖਿਆ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੇਜ-ਤਰਾਤ ਸੰਘਰਸ਼ ਕੀਤਾ, ਉਹਨਾਂ ਦਾ ਰੋਮ ਰੋਮ ਪੰਥ ਅਤੇ ਪੰਜਾਬ ਨੂੰ ਸਮਰਪਿਤ ਹੈ ਇਸ ਲਈ ਸਰਦਾਰ ਸਿਮਰਨਜੀਤ ਸਿੰਘ ਮਾਨ ਹੀ ਪੰਜਾਬੀਆਂ ਦੀਆਂ ਵੋਟਾਂ ਦੇ ਅਸਲ ਹੱਕਦਾਰ ਹਨ ਤੇ ਇਹ ਫ਼ਰਜ਼ ਨਿਭਾ ਕੇ ਸੰਗਰੂਰ ਵਾਸੀ ਆਪਣੀ ਜ਼ਿੰਮੇਵਾਰੀ ਨਿਭਾਉਣ ਜਿਸ ਬਦਲੇ ਪੂਰਾ ਪੰਥ ਉਹਨਾਂ ਨੂੰ ਅਸੀਸਾਂ ਦੇਵੇਗਾ ਤੇ ਹਲਕਾ ਸੰਗਰੂਰ ਸਿਹਤ ਅਤੇ ਸਿੱਖਿਆ ਸਹੂਲਤਾਂ ਤੇ ਵਿਕਾਸ ਪੱਖੋਂ ਵੀ ਮਜ਼ਬੂਤ ਹੋਵੇਗਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?