ਅਨੰਦਪੁਰ ਸਾਹਿਬ 22 ਜੂਨ ( ਹਰਦੀਪ ਸਿੰਘ ਰਾਮਦੀਵਾਲੀ/ ਨਰਿੰਦਰ ਸਿੰਘ ਮਹਿਤਾ ) ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੇ ਜੰਮਪਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਸ੍ਰੀ ਆਨੰਦਪੁਰ ਸਾਹਿਬ ਪ੍ਰਿੰਸੀਪਲ ਸੁਰਿੰਦਰ ਸਿੰਘ (Principal Surinder Singh) ਦੀ ਅੱਜ ਅੰਤਿਮ ਅਰਦਾਸ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ |
ਇਸ ਮੌਕੇ ਜਿੱਥੇ ਪ੍ਰਿੰਸੀਪਲ ਸੁਰਿੰਦਰ ਸਿੰਘ (Principal Surinder Singh) ਨੂੰ ਵੱਖ ਵੱਖ ਧਾਰਮਿਕ ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਜੀਵਨੀ ਬਾਰੇ ਸੰਗਤ ਨੂੰ ਦੱਸਿਆ | ਇਸਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਜਾਣ ਦਾ ਸਮੁੱਚੀ ਸਿੱਖ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ |
ਕਿਉਂਕਿ ਉਨ੍ਹਾਂ ਦੀ ਪੰਥ ਨੂੰ ਬਹੁਤ ਵੱਡੀ ਦੇਣ ਸੀ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਿੱਖ ਮਿਸ਼ਨਰੀ ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਰਹਿ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਬਹੁਤ ਵੱਡਾ ਹੁੰਗਾਰਾ ਦਿੱਤਾ ਹੈ | ਜਿਸ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਉਨ੍ਹਾਂ ਦੀਆਂ ਹਮੇਸ਼ਾਂ ਰਿਣੀ ਰਹਿਣਗੀਆਂ |
ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਵਿੱਚੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਜੋਗਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ, ਜਥੇਦਾਰ ਅਮਰੀਕ ਸਿੰਘ, ਸਿੱਖ ਮਿਸ਼ਨਰੀ ਕਾਲਜ ਦੇ ਵੱਖ ਵੱਖ ਪ੍ਰਿੰਸੀਪਲ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਕਰਨੈਲ ਸਿੰਘ ਪੰਜੋਲੀ, ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਿਲਜੀਤ ਸਿੰਘ ਭਿੰਡਰ, ਬਾਬਾ ਬਲਬੀਰ ਸਿੰਘ ਛਿਅੱਨਵੇ ਕਰੋੜੀ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਇਸ ਤੋਂ ਇਲਾਵਾ ਹੋਰ ਰਾਜਨੀਤਕ ਧਾਰਮਿਕ ਅਤੇ ਸਾਕ ਸਬੰਧੀ ਹਾਜ਼ਰ ਸਨ |