ਭੋਗਪੁਰ 22 ਜੂਨ ( ਸੁਖਵਿੰਦਰ ਜੰਡੀਰ ) ਜ਼ਿਲ੍ਹਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਭਾਰੀ ਬਹੁਮਤ ਦੇ ਨਾਲ ਜਿੱਤ ਹਾਸਲ ਕਰਨਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਰਾਣੀ ਬਡਾਲਾ ਨੇ ਕਿਹਾ ਕੇ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਬਹੁਤ ਹੀ ਮਿਹਨਤੀ ਅਤੇ ਸੂਝਵਾਨ ਇਨਸਾਨ ਹਨ ਉਨ੍ਹਾਂ ਕਿਹਾ ਗੁਰਮੇਲ ਸਿੰਘ ਜੀ ਲੰਬਾ ਸਮਾਂ ਪਿੰਡ ਦੇ ਸਰਪੰਚ ਰਹੇ ਹਨ, ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ, ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕੇ ਗੁਰਮੇਲ ਸਿੰਘ ਜੀ ਨੂੰ 23 ਤਰੀਕ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ, ਸੀਮਾ ਰਾਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਹੈ, ਅਤੇ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ, ਪੰਜਾਬ ਦੇ ਲੋਕਾਂ ਨੂੰ ਇਨਸਾਫ ਦੇਣਾ ਪੰਜਾਬ ਦਾ ਪੈਸਾ ਲੋਕਾਂ ਦੇ ਵਿੱਚ ਵਾਪਸ ਲੈ ਕੇ ਆਣਾ ਸੀਮਾ ਰਾਣੀ ਨੇ ਕਿਹਾ ਕਿਸੇ ਵੀ ਸਰਕਾਰ ਨੇ ਅੱਜ ਤੱਕ ਇਹ ਨਹੀਂ ਕਿਹਾ ਪੰਜਾਬ ਵਿੱਚ ਖਜ਼ਾਨੇ ਦੀ ਬਕਾਇਆ ਰਾਸ਼ੀ ਪਈ ਹੋਈ ਹੈ, ਸਾਰੇ ਖਜ਼ਾਨਾ ਮੰਤਰੀਆਂ ਨੇ ਖਜ਼ਾਨਾ ਖਾਲੀ ਹੀ ਦੱਸਿਆ ਹੈ , ਸੀਮਾ ਰਾਣੀ ਨੇ ਕਿਹਾ ਕੇ ਪੰਜਾਬ ਦਾ ਅਮੀਰ ਬੰਦਾ ਹੋਰ ਅਮੀਰ ਹੁੰਦਾ ਗਿਆ ਅਤੇ ਗਰੀਬ ਹੋਰ ਗਰੀਬ ਹੁੰਦਾ ਗਿਆ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਦੇ ਲੋਕਾਂ ਲਈ ਕਰ ਰਹੇ ਹਨ ਸਾਨੂੰ ਸਾਰਿਆਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ, ਉਨ੍ਹਾਂ ਵਿਰੋਧੀ ਧਿਰਾਂ ਨੂੰ ਵੀ ਬੇਨਤੀ ਕਰਦਿਆਂ ਕਿਹਾ ਹੈ ਕਿ ਲੋਕਾਂ ਲਈ ਲੜਨ ਵਾਲਿਆਂ ਦੇ ਅਵਗੁਣ ਨਾ ਲੱਭਿਆ ਕਰਨ ਗੁਣਾਂ ਨੂੰ ਵੀ ਵੇਖਿਆ ਕਰਨ, ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ ਉਨ੍ਹਾਂ ਦਾ ਵੀ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ, ਉਨ੍ਹਾਂ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ ਵਿਧਾਇਕ ਅਤੇ ਮੰਤਰੀਆਂ ਨੂੰ ਵੀ ਬੇਨਤੀ ਕਰਦਿਆਂ ਕਿਹਾ ਹੈ ਕਿ ਆਪ ਦੇ ਆਗੂ ਅਤੇ ਵਰਕਰਾਂ ਦੀ ਅਵਾਜ਼ ਨੂੰ ਪਹਿਚਾਨਣ, ਕਿਉਂਕਿ ਵਰਕਰਾਂ ਨੂੰ ਪਤਾ ਹੈ ਕਿ ਚੋਣਾਂ ਵੇਲੇ ਕਿਨ੍ਹਾਂ ਲੋਕਾਂ ਨੇ ਆਪ ਦੀ ਵਿਰੋਧਤਾ ਕੀਤੀ ਹੈ ਅਤੇ ਕਿਨ੍ਹਾਂ ਲੋਕਾਂ ਨੇ ਆਪ ਦਾ ਸਾਥ ਦਿੱਤਾ ਹੈ, ਸੀਮਾ ਰਾਣੀ ਨੇ ਕਿ ਚੋਣਾਂ ਸਮੇਂ ਆਪ ਦੀ ਵਿਰੋਧਤਾ ਕਰਨ ਵਾਲੇ ਲੋਕ ਹੁਣ ਆਪ ਦੇ ਝੰਡੇ ਚੁੱਕੀ ਫਿਰਦੇ ਹਨ, ਅਤੇ ਆਪ ਦੇ ਮੰਤਰੀਆਂ ਦੇ ਤਰਲੇ ਮਾਰ ਰਹੇ ਹਨ ਕੀ ਸਾਡੀ ਮਦਦ ਕੀਤੀ ਜਾਵੇ, ਸੀਮਾ ਰਾਣੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕੇ ਨਾਜਾਇਜ਼ ਕੰਮ ਕਰਨ ਵਾਲਿਆਂ ਨੂੰ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਇਸ ਮੌਕੇ ਤੇ ਸੀਮਾ ਰਾਣੀ ਜ਼ਿਲ੍ਹਾ ਪ੍ਰਧਾਨ ਦੇ ਨਾਲ ਸੁਖਵਿੰਦਰ ਜੰੰਡੀਰ ਸ਼ਹਿਰੀ ਪ੍ਰਧਾਨ ਭੋਗਪੁਰ ਆਪ, ਜਸਵਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ