ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ,ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਤੇ ਉੱਘੀ ਸਿੱਖ ਸ਼ਖਸ਼ੀਅਤ ਗਿਆਨੀ ਸੁਰਿੰਦਰ ਸਿੰਘ ਜੀ ਨੂੰ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਗਈ ਸ਼ਰਧਾਂਜ਼ਲੀ
ਚੰਡੀਗੜ੍ਹ 24 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ, ਜਿਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਦੇ ਇਸ ਸੈਸ਼ਨ ਦੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ ਆਗੂ ਤੋਤਾ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਅਰਜੁਨ ਐਵਾਰਡੀ ਗੁਰਚਰਨ ਸਿੰਘ ਭੰਗੂ ਅਤੇ ਹਰੀ ਚੰਦ ਸ਼ਾਮਲ ਸਨ। ਸਦਨ ਨੇ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਸਮੇਤ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਸਮੇਤ ਸਾਬਕਾ ਵਿਧਾਇਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
![Gurbhej Singh Anandpuri](https://secure.gravatar.com/avatar/638ef6967b791caf37b5781795d863eb?s=96&r=g&d=https://nazranatv.com/wp-content/plugins/userswp/assets/images/no_profile.png)
Author: Gurbhej Singh Anandpuri
ਮੁੱਖ ਸੰਪਾਦਕ