ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ‘ਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਬਕਾਇਆ ਅਦਾ ਨਾ ਕਰਨ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ aap ਸਰਕਾਰ ਕਿਸਾਨਾਂ ਦੇ ਬਕਾਇਆ ਨੂੰ ਲੈ ਕੇ ਚਿੰਤਿਤ ਹੈ। ਜੇਕਰ ਨਿੱਜੀ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਮਿੱਲਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਮਿੱਲਾਂ ਵੱਲ ਕਿਸਾਨਾਂ ਦੇ ਲਗਭਗ 313 ਕਰੋੜ ਰੁਪਏ ਬਕਾਇਆ ਹਨ। ਸੂਬਾ ਸਰਕਾਰ ਇਸ ਸਬੰਧੀ ਤੁਰੰਤ ਕਦਮ ਚੁੱਕੇਗੀ।