ਅੰਮ੍ਰਿਤਸਰ 25 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸੀਮਾ ਸੁਰੱਖਿਆ ਬਲ (BSF) ਪੰਜਾਬ ਨੇ ਪਾਕਿਸਤਾਨ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬੀਐਸਐਫ ਨੇ ਵੀ ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ‘ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਟਰੈਕਟਰ ਨਾਲ ਵਾਹਦੇ ਹੋਏ ਤਿੰਨ ਪੈਕਟ ਨਿਕਲੇ। ਸੁਰੱਖਿਆ ਲਈ ਖੜ੍ਹੇ ਬੀਐਸਐਫ ਦੇ ਕਿਸਾਨ ਗਾਰਡ ਨੇ ਇਹ ਦੇਖ ਲਿਆ ਅਤੇ ਪੈਕਟਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਤਿੰਨ ਪੈਕੇਟ ਨਿਕਲੇ, ਜੋ ਪੀਲੀ ਟੇਪ ਨਾਲ ਭਰੇ ਹੋਏ ਸਨ। ਖੇਪ ਵਿੱਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਸ ਵਿੱਚ ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਸਨ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।
Author: Gurbhej Singh Anandpuri
ਮੁੱਖ ਸੰਪਾਦਕ