ਚੰਡੀਗੜ੍ਹ 29 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੇ ਅੱਜ 5ਵੇਂ ਦਿਨ ਜਿੱਥੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੇ ਮੁੱਦੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ ਸਾਹਮਣੇ ਹੋ ਗਏ | ਦੋਨਾਂ ਨੇਤਾਵਾਂ ‘ਚ ਜੰਮ ਕੇ ਬਹਿਸ ਹੋਈ | ਆਮ ਆਦਮੀ ਪਾਰਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਿਫ਼ਰ ਕਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਮੌਕੇ ‘ਤੇ ਲੈ ਕੇ ਗਏ ਪੁਲਿਸ ਮੁਲਾਜ਼ਮਾਂ ਨੂੰ ਵੀ.ਆਈ.ਪੀ. ਡਿਊਟੀ ‘ਤੇ ਦੱਸਿਆ ਗਿਆ ਹੈ।
ਇਸਦੇ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਦੀ ਵਰਦੀ ‘ਤੇ ਵੀ.ਵੀ.ਆਈ.ਪੀ ਡਿਊਟੀ ਟੈਗ ਲਗਾਏ ਗਏ ਹਨ। ਇਸ ਤਰ੍ਹਾਂ ਇਕ ਗੈਂਗਸਟਰ ਨੂੰ ਵੀ.ਵੀ.ਆਈ.ਪੀ. ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕੀ ਇਸ ਤਰ੍ਹਾਂ ਗੈਂਗਸਟਰ ਕਲਚਰ ਖ਼ਤਮ ਹੋ ਸਕਦਾ ਹੈ? ਫਿਰ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਗੈਂਗਸਟਰਾਂ ਪ੍ਰਤੀ ਇਸ ਪੁਰਾਣੀ ਰਵਾਇਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਨੂੰ ਹਦਾਇਤ ਕਰਨ ਦੀ ਅਪੀਲ ਵੀ ਕੀਤੀ ਹੈ।
Author: Gurbhej Singh Anandpuri
ਮੁੱਖ ਸੰਪਾਦਕ