ਭੋਗਪੁਰ 29 ਜੂਨ ( ਸੁਖਵਿੰਦਰ ਜੰਡੀਰ ) ਭੋਗਪੁਰ ਦੇ ਪਿੰਡ ਜੰਡੀਰਾਂ ਵਿਖੇ ਜੰਡੀਰ ਗੋਤ ਜਠੇਰਿਆਂ ਤੇ ਸਲਾਨਾ ਜੋੜ ਮੇਲਾ ਕਰਵਾਇਆ ਗਿਆ ਕਮੇਟੀ ਦੇ ਪ੍ਰਧਾਨ ਕੁਲਜੀਤ ਸਿੰਘ, ਮਾਸਟਰ ਜਸਵੰਤ ਸਿੰਘ, ਦੀਦਾਰ ਸਿੰਘ ਸੈਕਟਰੀ, ਬਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਠੇਰਿਆਂ ਵਾਲੇ ਸਥਾਨ ਤੇ ਕੁਝ ਕੋ ਲੋਕਾਂ ਦੀ ਧੜੇਬਾਜ਼ੀ ਕਾਰਨ ਪ੍ਰੋਗਰਾਮ ਨਹੀਂ ਕਰਵਾ ਸਕੇ ਅਤੇ ਪਿੰਡ ਦੇ ਸਹਿਯੋਗ ਦੇ ਨਾਲ ਅੱਜ ਪਿੰਡ ਦੇ ਪੰਚਾਇਤ ਘਰ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਹੈ, ਉਨ੍ਹਾਂ ਕਿਹਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਚਾਹ ਮਠਿਆਈ ਪਕੌੜੇ ਅਤੇ ਗੁਰੂ ਕੇ ਲੰਗਰ ਵੀ ਲਗਾਏ ਗਏ ਪਿੰਡ ਦੀ ਨੌਜਵਾਨ ਸਭਾ ਨੇ ਸੇਵਾ ਨਿਭਾਈ ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ