ਚੰਡੀਗੜ੍ਹ 30 ਜੂਨ ( ਬਲਦੇਵ ਸਿੰਘ ਭੋਲੇ ਕੇ ) ਰਾਜਸਥਾਨ ਦੇ ਉਦੈਪੁਰ ‘ਚ ਕਨ੍ਹਈਆ ਲਾਲ ( Kanhaiya Lal) ਦੀ ਬੇਰਹਿਮੀ ਨਾਲ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਦੇਸ਼ ਭਰ ਵਿੱਚ ਕਨ੍ਹਈਆ ਲਾਲ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਸੌਂਪ ਦਿੱਤੀ ਹੈ। ਦੂਜੇ ਪਾਸੇ ਰਾਜਸਥਾਨ ਏਟੀਐਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ।
ਪੁਲਿਸ ਨੇ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਕਰੀਬ 10 ਜਣਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਵੀ ਜਾਰੀ ਹੈ। ਇਸ ਦੇ ਨਾਲ ਹੀ ਉਦੈਪੁਰ ਪ੍ਰਸ਼ਾਸਨ ਨੇ ਪੂਰੇ ਸ਼ਹਿਰ ਵਿੱਚ ਕਰਫਿਊ ਲਗਾ ਦਿੱਤਾ ਸੀ। ਸੂਬੇ ਭਰ ਵਿੱਚ ਇੰਟਰਨੈੱਟ ਵੀ ਬੰਦ ਹੈ। ਕਤਲ ਤੋਂ ਬਾਅਦ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਵੀਰਵਾਰ ਨੂੰ ਕਰਫਿਊ ਵਿੱਚ ਹੋਰ ਸਖ਼ਤੀ ਵਰਤੀ ਜਾਵੇਗੀ। ਪੂਰੇ ਸੂਬੇ ਵਿੱਚ ਇੱਕ ਮਹੀਨੇ ਲਈ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਉਦੈਪੁਰ ਅਤੇ ਜੈਪੁਰ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਅੱਜ ਯਾਨੀ ਵੀਰਵਾਰ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ, ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਅਤੇ ਹੋਰ ਅਧਿਕਾਰੀ ਉਦੈਪੁਰ ਆਉਣਗੇ। ਇੱਥੇ ਕਨ੍ਹਈਲਾਲ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ।
Author: Gurbhej Singh Anandpuri
ਮੁੱਖ ਸੰਪਾਦਕ