ਚੰਡੀਗੜ੍ਹ 30 ਜੂਨ ( ਬਲਦੇਵ ਸਿੰਘ ਭੋਲੇ ਕੇ ) ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ 7 ਕੈਦੀਆਂ ਦੀ ਸਜ਼ਾ ਮੁਆਫ਼ੀ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਉੱਪਰ ਮੋਹਰ ਲਾਈ ਗਈ। ਇਸ ਮਗਰੋਂ ਹੁਣ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 7 ਕੈਦੀਆਂ ਦੀ ਸਜ਼ਾ ਮੁਆਫ਼ੀ ਲਈ ਪ੍ਰਵਾਨਗੀ ਮਿਲ ਗਈ ਹੈ। ਇਸ ਤੋਂ ਇਲਾਵਾ ਵੀ ਪੰਜਾਬ ਨਾਲ ਸਬੰਧਤ ਕਈ ਹੋਰ ਫ਼ੈਸਲੇ ਲਏ ਗਏ ਹਨ।
ਗੌਰਤਲਬ ਹੈ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸੰਗੀਨ ਮਾਮਲਿਆਂ ਵਿੱਚ ਸਜ਼ਾਵਾਂ ਭੁਗਤ ਰਹੇ 7 ਕੈਦੀਆਂ ਦੇ ਵਧੀਆ ਚਾਲ ਚਲਣ ਨੂੰ ਦੇਖਦਿਆਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਕਰਨ ਦੀ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਫਾਈਲ ਗਈ ਤਾਂ ਉਨ੍ਹਾਂ ਨੇ ਮਨਜ਼ੂਰੀ ਲਈ ਫਾਈਲ ਪੰਜਾਬ ਕੈਬਨਿਟ ਕੋਲ ਭੇਜ ਦਿੱਤੀ ਸੀ।
੦
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਮੀਟਿੰਗ ਸੱਦੀ ਗਈ ਜਿਸ ਦੌਰਾਨ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 7 ਕੈਦੀਆਂ ਦੀ ਸਜ਼ਾ ਮੁਆਫ਼ੀ ਕਰਨ ’ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਵਜ਼ਾਰਤ ਦੇ ਫ਼ੈਸਲੇ ਤੋਂ ਮਗਰੋਂ ਇਹ ਫਾਈਲ ਰਾਜਪਾਲ ਕੋਲ ਜਾਵੇਗੀ ਤੇ ਰਾਜਪਾਲ ਦੀ ਮੋਹਰ ਤੋਂ ਬਾਅਦ ਹੀ ਉਕਤ ਕੈਦੀਆਂ ਦੀ ਸਜ਼ਾ ਮੁਆਫ਼ੀ ਹੋ ਸਕੇਗੀ
Author: Gurbhej Singh Anandpuri
ਮੁੱਖ ਸੰਪਾਦਕ