52 Views
ਚੰਡੀਗੜ੍ਹ 30 ਜੂਨ ( ਬਲਦੇਵ ਸਿੰਘ ਭੋਲੇ ਕੇ ) ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦੇ ਅੱਜ ਆਖਰੀ ਦਿਨ ਦੌਰਾਨ ਇਤਿਹਾਸਕ ਫੈਸਲਾ ਲੈਂਦਿਆਂ ਵਿਧਾਨ ਸਭਾ ਵਿਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ। ਇਹ ਮਤਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਸ ਕੀਤਾ ਗਿਆ।
CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਆਰਡੀਨੈਂਸ ਪਾਸ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਗਿਆ। ਹਾਲਾਂਕਿ, ਰਾਜਪਾਲ ਬੀਐਲ ਪੁਰੋਹਿਤ ਨੇ ਇਸ ਨੂੰ ਵਾਪਸ ਕਰ ਦਿੱਤਾ। ਸਰਕਾਰ ਨੂੰ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਾਲਾਨਾ 19.53 ਕਰੋੜ ਦੀ ਬਚਤ ਹੋਵੇਗੀ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੋਈ ਨੇਤਾ ਜਿੰਨੀ ਵਾਰ ਵੀ ਵਿਧਾਇਕ ਬਣੇਗਾ, ਉਸ ਨੂੰ ਉਸੇ ਮਿਆਦ ਦੀ ਪੈਨਸ਼ਨ ਮਿਲੇਗੀ।
Author: Gurbhej Singh Anandpuri
ਮੁੱਖ ਸੰਪਾਦਕ