56 Views
ਭੋਗਪੁਰ 30 ਜੂਨ ( ਸੁਖਵਿੰਦਰ ਜੰਡੀਰ ) ਆਮ ਆਦਮੀ ਪਾਰਟੀ ਦੇ ਗੁਰਵਿੰਦਰ ਸਿੰਘ ਸੱਗਰਾਵਾਲੀ ਜੁਆਇੰਟ ਸੈਕਟਰੀ ਪੰਜਾਬ ਅਤੇ ਉਨ੍ਹਾਂ ਦੇ ਨਾਲ ਅਜੇ ਕੁਮਾਰ, ਸੀਨੀਅਰ ਆਗੂ ਆਪ, ਕੁਲਵੰਤ ਸਿੰਘ ਅਤੇ ਮਲਕੀਤ ਆਪ ਆਗੂ ਨੇ ਅੱਜ ਸਿਵਲ ਹਸਪਤਾਲ ਕਾਲਾ ਬੱਕਰਾ ਦਾ ਦੌਰਾ ਕੀਤਾ, ਗੁਰਵਿੰਦਰ ਸਿੰਘ ਨੇ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ ,ਗੁਰਵਿੰਦਰ ਸਿੰਘ ਸੱਗਰਾਂਵਾਲੀ ਵੱਲੋਂ ਕਾਫ਼ੀ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਹਸਪਤਾਲ ਵਿਚ ਦਵਾਈਆਂ ਦੀ ਘਾਟ ਹੋਣ ਕਰਕੇ ਮਰੀਜ਼ਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਮਰੀਜਾਂ ਨੇ ਕਿਹਾ ਕਿ ਜ਼ਿਆਦਾਤਰ ਦਵਾਈ ਉਨ੍ਹਾਂ ਨੂੰ ਬਾਹਰੋਂ ਪ੍ਰਾਈਵੇਟ ਹੀ ਲੈਣੀ ਪੈ ਰਹੀ ਹੈ, ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੇ ਕੁੱਝ ਕੁ ਮੁਲਾਜ਼ਮਾਂ ਵੱਲੋਂ ਕੇਅਰ ਵੀ ਸਹੀ ਢੰਗ ਨਾਲ ਨਹੀਂ ਕੀਤੀ ਜਾਂਦੀ ਲੋਕਾਂ ਨੇ ਕਾਲਾ ਬੱਕਰਾ ਹਸਪਤਾਲ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ
Author: Gurbhej Singh Anandpuri
ਮੁੱਖ ਸੰਪਾਦਕ