ਭੋਗਪੁਰ 2 ਜੁਲਾਈ ( ਸੁਖਵਿੰਦਰ ਜੰਡੀਰ ) ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਪੰਜਾਬੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਨਾਲ ਕੰਮ ਕਰ ਰਹੀ ਹੈ । ਫਿਲਹਾਲ ਆਪ ਪਾਰਟੀ ਨੂੰ ਪੰਜਾਬ ਵਿੱਚ ਆਪਣੀ ਸਰਕਾਰ ਬਣਾਏ ਹੋਏ ਅਜੇ ਥੋੜ੍ਹਾ ਹੀ ਸਮਾਂ ਹੋਇਆ ਹੈ । ਪਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬੀਆਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ । ਜਿਸ ਦੀ ਉਦਾਹਰਣ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤਾ ਗਿਆ ਤੋਹਫ਼ਾ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਜੋ ਇੱਕ ਜੁਲਾਈ ਤੋਂ ਲਾਗੂ ਕਰ ਦਿੱਤੀ ਗਈ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਰਾਣੀ, ਅਤੇ ਸ਼ਹਿਰੀ ਪ੍ਰਧਾਨ ਭੋਗਪੁਰ ਸੁਖਵਿੰਦਰ ਜੰਡੀਰ ਨੇ ਕੀਤਾ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਜਲਦ ਹੀ ੳੁਨ੍ਹਾਂ ਵਾਅਦਿਅਾਂ ਨੂੰ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਉੱਤੇ ਜੋ ਆਪਣਾ ਵਿਸ਼ਵਾਸ਼ ਦੱਸਿਆ ਹੈ। ਆਮ ਆਦਮੀ ਪਾਰਟੀ ਉਸ ਉੱਤੇ ਖਰਾ ਉਤਰੇਗੀ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਅੱਗੇ ਲੈ ਕੇ ਜਾਣ ਲਈ ਹਮੇਸ਼ਾ ਕੰਮ ਕਰਦੀ ਰਹੇਗੀ । ਅੱਗੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ,ਪੰਜਾਬ ਦੇ ਲੋਕਾਂ ਨੂੰ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਇੱਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਦਾ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ, ਜਲਦ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ । ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ ।
Author: Gurbhej Singh Anandpuri
ਮੁੱਖ ਸੰਪਾਦਕ