ਸ਼ਾਹਪੁਰਕੰਢੀ 5 ਜੁਲਾਈ ( ਸੁਖਵਿੰਦਰ ਜੰਡੀਰ ) ਥਾਣਾ ਸ਼ਾਹਪੁਰਕੰਢੀ ਵਿਖੇ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਐੱਸ ਆਈ ਪ੍ਰਮੋਦ ਕੁਮਾਰ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਉਨ੍ਹਾਂ ਦੀ ਪਦ ਉਨਤੀ ਕਰਦੇ ਹੋਏ ਉਨ੍ਹਾਂ ਨੂੰ ਇੰਸਪੈਕਟਰ ਬਣਾ ਦਿੱਤਾ ਗਿਆ । ਜਿਸ ਦੇ ਚਲਦਿਆਂ ਐੱਸਐੱਸਪੀ ਪਠਾਨਕੋਟ ਅਰੁਣ ਸੈਣੀ ਅਤੇ ਡੀਐੱਸਪੀ ਰੂਲਰ ਜਗਦੀਸ਼ ਅੱਤਰੀ ਵੱਲੋਂ ਉਨ੍ਹਾਂ ਦੇ ਮੋਢਿਆਂ ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਇੰਸਪੈਕਟਰ ਦੀ ਸਹੁੰ ਚੁਕਾਈ ਗਈ । ਇਸ ਮੌਕੇ ਗੱਲਬਾਤ ਕਰਦੇ ਹੋਏ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਸਭ ਤੋਂ ਪਹਿਲਾਂ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ,ਵਿਭਾਗ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ਤੇ ਸੁੱਟੀ ਗਈ ਹੈ ਉਹ ਉਸਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ । ਉਨ੍ਹਾਂ ਨੇ ਕਿਹਾ ਕਿ ਵਿਭਾਗ ਵਿਚ ਕੰਮ ਕਰ ਰਹੇ ਉਹ ਆਪਣੇ ਸਾਰੇ ਸਾਥੀਆਂ ਦਾ ਹਮੇਸ਼ਾ ਸਹਿਯੋਗ ਕਰਦੇ ਆਏ ਹਨ । ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ ।ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ, ਪੁਲੀਸ ਉਨ੍ਹਾਂ ਦੀ ਸੇਵਾ ਲਈ ਹੈ ਅਤੇ ਹਮੇਸ਼ਾ ਉਨ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਰਹਿੰਦੀ ਹੈ ।ਉਨ੍ਹਾਂ ਨੇ ਕਿਹਾ ਕਿ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਆਪਣੇ ਨੇੜੇ ਤੇੜੇ ਦਿਖਾਈ ਦਿੰਦੀ ਹੈ ਤਾਂ ਉਹ ਉਸਦੀ ਸੂਚਨਾ ਕਿਸੇ ਵੀ ਵੇਲੇ ਉਨ੍ਹਾਂ ਨੂੰ ਦੇ ਸਕਦਾ ਹੈ । ਉਨ੍ਹਾਂ ਦੀ ਪਦ ਉਨਤੀ ਉੱਤੇ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਨਾਲ ਵੱਖ ਵੱਖ ਕਰਮਚਾਰੀ, ਸਮਾਜ ਸੇਵੀ ਅਤੇ ਧਾਰਮਿਕ ਸੰਗਠਨਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਉਤੇ ਹੋਰ ਲੋਕ ਵੀ ਮੌਜੂਦ ਸਨ ।