58 Views
ਚੰਡੀਗੜ੍ਹ 5 ਜੁਲਾਈ ( ਬਲਦੇਵ ਸਿੰਘ ਭੋਲੇ ਕੇ ) 1992 ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ, ਗੌਰਵ ਯਾਦਵ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਦੇ ਹੀ ਡੀਜੀਪੀ ਗੌਰਵ ਯਾਦਵ ਨੇ ਸਖਤ ਸੰਕੇਤ ਦਿੱਤੇ ਹਨ।
ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ਵਿੱਚ ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਨਸ਼ਿਆਂ ਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗੀ। ਉਨ੍ਹਾਂ ਕਿਹਾ, “ਮੁੱਖ ਮੰਤਰੀ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।
Author: Gurbhej Singh Anandpuri
ਮੁੱਖ ਸੰਪਾਦਕ