ਕਪੂਰਥਲਾ 16 ਜੁਲਾਈ ( ਗੁਰਦੇਵ ਸਿੰਘ ਅੰਬਰਸਰੀਅ ) ਦੇਸ਼ ਲਈ ਆਪਣਾ ਸਬ ਕੁਝ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਮੈਂਬਰ ਪਾਰਲੀਮੈਂਟ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ-ਮਾਨ ) ਦੇ ਸਿਮਰਨਜੀਤ ਸਿੰਘ ਮਾਨ ਮਾਨਸਿਕ ਤੌਰ ਤੇ ਦੀਵਾਲੀਆ ਹੋ ਗਏ ਹਨ।ਇਹ ਗੱਲਾਂ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਦੇਸ਼ ਦੇ ਗੌਰਵ ਅਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਦਿੱਤੇ ਵਿਵਾਦਤ ਬਿਆਨ ਦੀ ਨਿਖੇਧੀ ਕਰਦਿਆਂ ਕਹਿਆ।ਖੋਜੇਵਾਲ ਨੇ ਇਸ ਨੂੰ ਰਾਸ਼ਟਰ ਦਾ ਅਪਮਾਨ ਕਰਾਰ ਦਿੰਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਆਪਣੇ ਵਿਵਾਦਤ ਬਿਆਨ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਖੋਜੇਵਾਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਿਵਾਦਿਤ ਬਿਆਨ ਦੇ ਕੇ ਪਬਲੀਸਿਟੀ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਹਰ ਹਿੰਦੂ,ਸਿੱਖ,ਹਰ ਪੰਜਾਬੀ ਅਤੇ ਦੇਸ਼ ਵਾਸੀ ਦੇਸ਼ ਦੀ ਅਜ਼ਾਦੀ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਪਾਏ ਬੇਮਿਸਾਲ ਯੋਗਦਾਨ ਨੂੰ ਮੰਨਦਾ ਹੈ।ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਿਵਾਦਿਤ ਬਿਆਨ ਦੇ ਕੇ ਪੂਰੀ ਦੁਨੀਆ ਵਿੱਚ ਸਿੱਖਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਸ਼ਹੀਦ-ਏ-ਆਜ਼ਮ ਹਮੇਸ਼ਾ ਤੋਂ ਹੀ ਪੂਰੇ ਦੇਸ਼ ਲਈ ਆਈਕਨ ਰਹੇ ਹਨ।ਉਨ੍ਹਾਂਨੂੰ ਅੱਤਵਾਦੀ ਕਹਿਣ ਕਹਿਣ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਖੋਜੇਵਾਲ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਹੀਰੋ ਹਨ।ਸਿਮਰਨਜੀਤ ਸਿੰਘ ਮਾਨ ਦੇ ਬਿਆਨ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਮਾਨ ਨੂੰ ਤੁਰੰਤ ਆਪਣੇ ਬਿਆਨ ਲਈ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਖੋਜੇਵਾਲ ਨੇ ਕਿਹਾ ਕਿ 23 ਸਾਲਾ ਦੇ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਦਿਲਾਂ ਵਿੱਚ ਅੱਜ ਵੀ ਜਵਾਨ ਹਨ।ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।ਨੌਜਵਾਨਾਂ ਨੂੰ ਦੇਸ਼ ਲਈ ਕੁਝ ਕਰਨ ਦਾ ਬਲ ਅਤੇ ਹੌਂਸਲਾ ਦਿੰਦਾ ਹਨ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਹੀ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ।ਉਨ੍ਹਾਂ ਕਿਹਾ ਕਿ ਅੱਜ ਅਸੀਂ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੀ ਬਦੌਲਤ ਹੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਰਣਜੀਤ ਸਿੰਘ ਖੋਜੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ. ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜ਼ਾ ਦਿੱਤਾ ਜਾਵੇ ਅਤੇ ਉਹਨਾਂ ਦੇ ਜਨਮ ਦਿਨ ਅਤੇ ਸ਼ਹੀਦੀ ਦਿਹਾੜੇ ਨੂੰ ਰਾਸ਼ਟਰ ਪੱਧਰ ਤੇ ਮਨਾਇਆ ਜਾਵੇ
Author: Gurbhej Singh Anandpuri
ਮੁੱਖ ਸੰਪਾਦਕ