
ਡਿਜੀਟਲ ਮੀਡੀਆ ਐਸੋਸੀਏਸ਼ਨ ਰਜਿ. ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਜਲੰਧਰ ‘ਚ ਵਿਸ਼ੇਸ਼ ਵਿਸ਼ੇਸ਼ ਮੁਲਾਕਾਤ
ਜਲੰਧਰ(ਗੁਰਭੇਜ ਸਿੰਘ ਅਨੰਦਪੁਰੀ) -ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਡਿਜੀਟਲ ਪੱਤਰਕਾਰਾਂ ਨੂੰ ਪੇਸ਼ ਆਉਣ ਵਾਲੀਆਂ ਪਰੇਸ਼ਾਨੀਆਂ ਅਤੇ ਮੁਸ਼ਕਲਾ ਬਾਰੇ ਅੱਜ ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਓਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣਿਆ ਅਤੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਚੇਅਰਮੈਨ ਅਮਨ ਬੱਗਾ, ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਅਤੇ ਸਕਰੀਨਿੰਗ ਕਮੇਟੀ ਹੈੱਡ ਪਰਮਜੀਤ ਸਿੰਘ ਨੂੰ ਪੂਰਨ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਡਿਜੀਟਲ ਮੀਡੀਆ ਦੇ ਪੱਤਰਕਾਰਾਂ ਨੂੰ ਵੀ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਹੋਰਨਾਂ ਅਖ਼ਬਾਰਾਂ ਜਾਂ ਵੱਡੇ ਚੈਨਲਾਂ ਦੇ ਪੱਤਰਕਾਰਾਂ ਅਤੇ ਫੋਟੋਗ੍ਰਾਫਰਾ ਨੂੰ ਦਿੱਤੀਆਂ ਜਾ ਰਹੀਆਂ ਹਨ ।