ਬਾਘਾਪੁਰਾਣਾ 28 ਜੁਲਾਈ ( ਰਾਜਿੰਦਰ ਸਿੰਘ ਕੋਟਲਾ ) ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਧਰਮਯੁੱਧ ਮੋਰਚੇ ਦੌਰਾਨ ਸ਼ਹੀਦ ਹੋਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਜਨਰਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਸ਼ਹੀਦ ਭਾਈ ਜਸਵੰਤ ਸਿੰਘ ਬੂੰਗਰ ਭਰਾ, ਬਾਬਾ ਕਰਨੈਲ ਸਿੰਘ,ਚਾਚਾ ਚੰਦ ਸਿੰਘ, ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ, ਅਤੇ ਸਾਥੀ ਸ਼ਹੀਦ ਸਿੰਘਾਂ ਦਾ 30 ਵਾਂ ਸ਼ਹੀਦੀ ਦਿਹਾੜਾ ਪਰਿਵਾਰ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਬੜੀ ਸਰਧਾ ਭਾਵਨਾ ਨਾਲ 29 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ। ਭਾਈ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਕਾਸ਼ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰੂ ਨਾਨਕ ਨਗਰ ਗੁਰਦੁਆਰਾ ਸਾਹਿਬ ਪਿੰਡ ਬੁੱਧ ਸਿੰਘ ਵਾਲਾ ਨੇੜੇ ਬਾਘਾਪੁਰਾਣਾ ਜਿਲਾ ਮੋਗਾ ਵਿਖੇ ਸਵੇਰੇ 9 ਤੋਂ 4 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਅਤੇ ਪੰਥਕ ਜੱਥੇਬੰਦੀਆਂ ਦੇ ਆਗੂ ਸਹਿਬਾਨ ਸ਼ਹੀਦ ਸਿੰਘਾਂ ਨੂੰ ਸਰਧਾ ਦੇ ਫੁੱਲ ਭੇਟ ਕਰਨਗੇ ਅਤੇ ਆਏ ਹੋਏ ਪੰਥਕ ਬੁਲਾਰਿਆਂ ਦੇ ਕੀਮਤੀ ਵਿਚਾਰ ਸੁਣੀਏ ਅਤੇ ਆਓ ਆਪਾਂ ਵੀ ਸ਼ਹੀਦ ਸਿੰਘਾਂ ਨੂੰ ਸਰਧਾ ਦੇ ਫੁੱਲ ਭੇਟ ਕਰੀਏ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਪ੍ਣ ਕਰੀਏ। ਅਤੇ ਭਾਰੀ ਗਿਣਤੀ ਵਿੱਚ ਹਾਜਰੀਆਂ ਲਵਾਈਏ। ਭਾਈ ਸਾਹਿਬ ਜੀ ਦੇ ਭਰਾਤਾ ਜਗਰੂਪ ਸਿੰਘ ਨੇ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਤੇ ਪਹੁੰਚਣ ਦੀ ਅਪੀਲ ਕੀਤੀ।
Author: Gurbhej Singh Anandpuri
ਮੁੱਖ ਸੰਪਾਦਕ