33 Views
ਚੰਡੀਗੜ੍ਹ 28 ਜੁਲਾਈ 2022 — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ । ਪਾਰਟੀ ਵਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਿਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।
Author: Gurbhej Singh Anandpuri
ਮੁੱਖ ਸੰਪਾਦਕ