ਚੰਡੀਗੜ੍ਹ 29 ਜੁਲਾਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰਦਿਆਂ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ ।