66 Views
ਕੈਨੇਡਾ / ਕੈੰਬਰਿਜ਼ 31 ਅਗਸਤ
( ਨਜ਼ਰਾਨਾ ਨਿਊਜ਼ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈੰਬਰਿਜ਼ ਵਿਖ਼ੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸਜੇ ਹੋਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਸੁਖਜੀਵਨ ਸਿੰਘ ਝੰਡੇਰ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ।
ਗੁਰੂ ਘਰ ਦੇ ਹੈਡ ਗ੍ਰੰਥੀ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਇਸ ਸਬੰਧੀ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦਸਿਆ ਕਿ ਮਨੁੱਖਤਾ ਦੇ ਭਲੇ ਲਈ ਸਾਂਜੀਵਾਲਤਾ ਦਾ ਇਕ ਮਹਾਨ ਕਾਰਜ ਗੁਰੂ ਅਰਜੁਨ ਦੇਵ ਜੀ ਨੇ ਕੀਤਾ । ਭਾਈ ਰਾਜਪਾਲ ਸਿੰਘ ਵਲੋਂ ਕਵਿਤਾ ਨਾਲ ਹਾਜ਼ਰੀ ਭਰੀ ਗਈ
ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁੱਖਵਿੰਦਰ ਸਿੰਘ ਚਾਹਲ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮਾਗਮਾਂ ਦੀ ਜਾਣਕਾਰੀ ਦਿਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ ਗੁਰੂ ਕਾ ਲੰਗਰ ਅਟੁੱਟ ਵਰਤਿਆ,
Author: Gurbhej Singh Anandpuri
ਮੁੱਖ ਸੰਪਾਦਕ