
ਚੰਡੀਗੜ੍ਹ : ਭੁਲੱਥ ਦੇ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਰਾਣਾ 2017 ਵਿੱਚ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਤੇ ਆਪ ਦੇ ਉਮੀਦਵਾਰ ਸੁਖਪਾਲ ਖਹਿਰਾ ਦੇ ਹੱਥੋ ਮਾਤ ਖਾ ਗਏ ਸਨ।ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਰਾਣਾ ਲੰਬੇ ਸਮੇਂ ਤੋ ਕਾਂਗਰਸ ਨਾਲ ਜੁੜੇ ਰਹੇ ਹਨ। ਆਪ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਰਣਜੀਤ ਰਾਣਾ ਦੇ ਸ਼ਾਮਲ ਹੋਣ ਨਾਲ ਆਪ ਮਜਬੂਤ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲਿਆਂ ਦਾ ਸਵਾਗਤ ਹੈ।ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸੀ ਆਗੂ ਕੁਰਸੀ ਦੀ ਲੜ੍ਹਾਈ ਲੜ ਰਹੇ ਹਨ ਤੇ ਆਪ ਪੰਜਾਬ ਦੀ ਖੁਸ਼ਹਾਲੀ ਦੀ ਲੜ੍ਹਾਈ ਲੜ ਰਹੀ ਹੈ। ਉਹਨਾਂ ਕਿਹਾ ਕਿ ਲੋਕ ਸਮਝਦਾਰ ਹੈ ਲੋਕ ਸਮਝਦੇ ਨੇ ਕਿਹਾ ਕਿ ਕਾਂਗਰਸ ਆਗੂ ਮੁੱਦਿਆਂ ਨੂੰ ਭੁੱਲ ਗਏ ਹਨ। ਉਹਨਾਂ ਕਿਹਾ ਕਿ ਆਪ ਦੇ ਸੰਸਦ ਭਗਵੰਤ ਮਾਨ ਨੇ ਕਿਸਾਨੀ ਮੁੱਦੇ ਤੇ ਕੰਮ ਰੋਕੂ ਮਤਾ ਪੇਸ਼ ਕੀਤਾ ਹੈ। ਆਪ ਕਿਸਾਨਾਂ ਦੇ ਨਾਲ ਖੜੀ ਹੈ।